Skip to content

ਕੀ ਰੱਬ ਸਾਡੇ ʼਤੇ ਦੁੱਖ-ਤਕਲੀਫ਼ਾਂ ਲਿਆਉਂਦਾ ਹੈ?

ਕੀ ਰੱਬ ਸਾਡੇ ʼਤੇ ਦੁੱਖ-ਤਕਲੀਫ਼ਾਂ ਲਿਆਉਂਦਾ ਹੈ?

ਬਾਈਬਲ ਕਹਿੰਦੀ ਹੈ

 ਬਾਈਬਲ ਇਸ ਦਾ ਸਾਫ਼-ਸਾਫ਼ ਜਵਾਬ ਦਿੰਦੀ ਹੈ, ਨਹੀਂ। ਯਹੋਵਾਹ ਪਰਮੇਸ਼ੁਰ ਨੇ ਇਨਸਾਨਾਂ ਨੂੰ ਦੁੱਖ-ਤਕਲੀਫ਼ਾਂ ਝੱਲਣ ਲਈ ਨਹੀਂ ਬਣਾਇਆ ਸੀ। ਪਰ ਪਹਿਲੇ ਇਨਸਾਨੀ ਜੋੜੇ ਨੇ ਸਹੀ-ਗ਼ਲਤ ਬਾਰੇ ਖ਼ੁਦ ਮਿਆਰ ਠਹਿਰਾਉਣ ਦਾ ਫ਼ੈਸਲਾ ਕਰ ਕੇ ਰੱਬ ਦੀ ਹਕੂਮਤ ਦੇ ਖ਼ਿਲਾਫ਼ ਕੰਮ ਕੀਤਾ। ਉਨ੍ਹਾਂ ਨੇ ਰੱਬ ਤੋਂ ਮੂੰਹ ਮੋੜ ਲਿਆ ਜਿਸ ਦੇ ਉਨ੍ਹਾਂ ਨੂੰ ਬੁਰੇ ਅੰਜਾਮ ਭੁਗਤਣੇ ਪਏ।

 ਅੱਜ ਅਸੀਂ ਉਨ੍ਹਾਂ ਦੇ ਗ਼ਲਤ ਫ਼ੈਸਲੇ ਦਾ ਅੰਜਾਮ ਭੁਗਤ ਰਹੇ ਹਾਂ। ਇਸ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ ਕਿ ਇਨਸਾਨਾਂ ਦੀਆਂ ਦੁੱਖ-ਤਕਲੀਫ਼ਾਂ ਲਈ ਰੱਬ ਜ਼ਿੰਮੇਵਾਰ ਨਹੀਂ ਹੈ।

 ਬਾਈਬਲ ਕਹਿੰਦੀ ਹੈ: “ਜਦੋਂ ਕਿਸੇ ਉੱਤੇ ਕੋਈ ਪਰੀਖਿਆ ਆਉਂਦੀ ਹੈ, ਤਾਂ ਉਹ ਇਹ ਨਾ ਕਹੇ: ‘ਪਰਮੇਸ਼ੁਰ ਮੇਰੀ ਪਰੀਖਿਆ ਲੈ ਰਿਹਾ ਹੈ।’ ਕਿਉਂਕਿ ਨਾ ਤਾਂ ਕੋਈ ਬੁਰੇ ਇਰਾਦੇ ਨਾਲ ਪਰਮੇਸ਼ੁਰ ਦੀ ਪਰੀਖਿਆ ਲੈ ਸਕਦਾ ਹੈ ਅਤੇ ਨਾ ਹੀ ਪਰਮੇਸ਼ੁਰ ਆਪ ਇਸ ਇਰਾਦੇ ਨਾਲ ਕਿਸੇ ਦੀ ਪਰੀਖਿਆ ਲੈਂਦਾ ਹੈ।” (ਯਾਕੂਬ 1:13) ਦੁੱਖ-ਤਕਲੀਫ਼ਾਂ ਕਿਸੇ ʼਤੇ ਵੀ ਆ ਸਕਦੀਆਂ ਹਨ, ਇੱਥੋਂ ਤਕ ਕਿ ਉਨ੍ਹਾਂ ਲੋਕਾਂ ʼਤੇ ਵੀ ਜਿਨ੍ਹਾਂ ʼਤੇ ਰੱਬ ਦੀ ਮਿਹਰ ਹੈ।