Skip to content

Skip to table of contents

ਸਵਾਲ 12

ਮਰ ਚੁੱਕੇ ਲੋਕਾਂ ਲਈ ਕੀ ਉਮੀਦ ਹੈ?

“ਇਸ ਗੱਲੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਵਿਚ ਪਏ ਸਾਰੇ ਲੋਕ ਉਸ ਦੀ ਆਵਾਜ਼ ਸੁਣਨਗੇ ਅਤੇ ਬਾਹਰ ਨਿਕਲ ਆਉਣਗੇ।”

ਯੂਹੰਨਾ 5:​28, 29

“ਪਰਮੇਸ਼ੁਰ ਮਰ ਚੁੱਕੇ ਧਰਮੀ ਅਤੇ ਕੁਧਰਮੀ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।”

ਰਸੂਲਾਂ ਦੇ ਕੰਮ 24:15

“ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ। ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ। ਸਮੁੰਦਰ ਨੇ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਸ ਵਿਚ ਸਨ ਅਤੇ ‘ਮੌਤ’ ਤੇ ‘ਕਬਰ’ ਨੇ ਵੀ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਨ੍ਹਾਂ ਵਿਚ ਸਨ ਅਤੇ ਹਰੇਕ ਦਾ ਨਿਆਂ ਉਸ ਦੇ ਕੰਮਾਂ ਅਨੁਸਾਰ ਕੀਤਾ ਗਿਆ।”

ਪ੍ਰਕਾਸ਼ ਦੀ ਕਿਤਾਬ 20:​12, 13